☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੫ ਜੁਲਾਈ ੨੦੧੯,ਸ਼ੁੱਕਰਵਾਰ,੨੧ ਹਾੜ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥*
*ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥* (ਅੰਗ:੬੭੩)
*ਪਦਅਰਥ: ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧। ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ 'ਕਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਲਹੀਐ = ਲੱਭਿਆ ਜਾ ਸਕਦਾ।੧।ਰਹਾਉ। ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ = ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ।੨। ਤੁਮਾਰੀ = ਤੇਰੀ ਹੀ। ਸੁਹੇਲੇ = ਸੁਖ ਦੇਣ ਵਾਲੇ। ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲੇ! ਗੋਲੇ = ਗ਼ੁਲਾਮ।੩।*
*ਅਰਥ: ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ ॥੧॥ (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ ? ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ ॥੧॥ ਰਹਾਉ ॥ ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਪ੍ਰਭੂ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ। ਹੇ ਨਾਨਕ ਜੀ! (ਆਖੋ-) ਅਸੀਂ ਤੇਰੇ ਘਰ ਦੇ ਗ਼ੁਲਾਮ ਹਾਂ ॥੩॥੧੨॥*
*धनासरी महला ५ ॥*
*तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥*
*अर्थ: हे प्रभू! तूँ सब दातें देने वाला है, तूँ मालिक हैं, तूँ सब को पालने वाला हैं, तूँ हमारा आगू हैं (जीवन-मार्ग दर्शन करने वाला हैं) तूँ हमारा खसम है। हे प्रभू! तूँ ही एक एक पल हमारी पालना करता हैं, हम (तेरे) बच्चे तेरे सहारे (जीवित) हैं ॥१॥ (मनुष्य की) एक जिव्हा से तेरा कौन कौन सा गुण बताया जाए ? हे अनगिनत गुणों के मालिक! हे बेअंत मालिक-प्रभू! किसी भी तरफ से तेरे गुणों का अंत नहीं खोजा जा सका ॥१॥ रहाउ ॥ हे प्रभू! तूँ हमारे करोड़ों अपराध नाश करता हैं, तूँ हमें अनेकों प्रकार से (जीवन-जाँच) समझाता हैं। हम जीव आतमिक जीवन की सूझ से वंचित हैं, हमारी अक्ल थोड़ी है बेकार है। (फिर भी) तूँ अपना मूढ़-कदीमा का प्यार वाला स्वभाव कायम रखता है ॥२॥ हे प्रभू! हम तेरे ही आसरे हैं, हमें तेरी ही (मदद की
Comments