☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੭ ਜੁਲਾਈ ੨੦੧੯,ਐਤਵਾਰ,੨੩ ਹਾੜ (ਸੰਮਤ ੫੫੦ ਨਾਨਕਸ਼ਾਹੀ)
*ਰਾਗੁ ਧਨਾਸਿਰੀ ਮਹਲਾ ੩ ਘਰੁ ੪*
*ੴ ਸਤਿਗੁਰ ਪ੍ਰਸਾਦਿ ॥*
*ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥* (ਅੰਗ:੬੬੬)
*ਪਦਅਰਥ: ਹਮ = ਅਸੀ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧। ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ। ਫੇਰ = ਗੇੜ। ਕਿਰਪਨ ਕਉ = ਕੰਜੂਸ ਨੂੰ, ਮਾਇਆ = ਵੇੜ੍ਹੇ ਨੂੰ। ਕੀਜੈ = ਕਰ। ਬਖਸ = ਬਖ਼ਸ਼ਸ਼।੨। ਭਨਤਿ = ਆਖਦਾ ਹੈ। ਭਰਮ ਪਟ = ਭਰਮ ਦੇ ਪੜਦੇ। ਪਰਸਾਦੀ = ਕਿਰਪਾ ਨਾਲ। ਜਾਨਿਆ = ਸਾਂਝ ਪਾ ਲਈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਲਿਵ = ਲਗਨ। ਭੀਤਰਿ = ਅੰਦਰ, ਮਨ ਵਿਚ। ਸਿਉ = ਨਾਲ।੩।*
*ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ - ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥*
*रागु धनासिरी महला ३ घरु ४*
*ੴ सतिगुर प्रसादि ॥*
*हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥*
*अर्थ: राग धनासरी, घर ४ में गुरू अमरदास जी की बाणी।*
*अकाल पुरख एक है और सतिगुरू की कृपा द्वारा मिलता है।*
*हे प्रभू! हम जीव तेरे (द्वार के) भिखारी हैं, तूँ स्वतंत्र रह कर सब को दातें देने वाला हैं। हे प्रभू! मेरे पर दयावान हो। मुझे भिखारी को अपना नाम दो (ता कि) मैं सदा तेरे प्रेम-रंग में रंगा रहूँ ॥१॥ हे प्रभू! मैं तेरे सदा कायम रहने वाले नाम से कुर्बान जाता हूँ। तूँ सारे संसार जगत का आधार हैं; तूँ ही सब जीवों को पैदा करने वाला हैं कोई अन्य (तेरे जैसा) नहीं है ॥१॥ रहाउ ॥ हे प्रभू! मुझे माया-नीच को (अब तक मरण के)* *अनेकों चक्र पड़ चुके हैं, अब तो
Comments