Skip to playerSkip to main content
  • 6 years ago
ਗੁਰਦਾਸਪੁਰ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਆਪਣੀਆਂ ਹਕੀ ਮੰਗਾਂ ਨੂੰ ਲੈਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫਤਰ ਦੇ ਬਾਹਰ ਲਾਇਆ ਧਰਨਾ ਕਿਸਾਨਾਂ ਨੇ ਮੰਗ ਕੀਤੀ ਹੈ ਕਿਸਾਨਾਂ ਦੀ ਜ਼ਿਲ੍ਹੇ ਨਾਲ ਜੁੜੀਆਂ ਸੱਮਸਿਆਵਾਂ ਵੱਲ ਡਿਪਟੀ ਕਮਿਸ਼ਨ ਗੁਰਦਾਸਪੁਰ ਧਿਆਨ ਨਹੀਂ ਦੇ ਰਿਹਾ ਜਿਸ ਕਾਰਨ ਉਹਨਾਂ ਨੇ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫਤਰ ਦੇ ਬਾਹਰ ਧਰਨਾ ਲਾਇਆ ਹੈ ਉਹਨਾਂ ਨੇ ਕਿਹਾ ਕਿ ਜਿੰਨਾ ਚਿਰ ਉਹਨਾਂ ਦੀਆਂ ਮੰਗਾਂ ਵਲ ਧਿਆਨ ਨਹੀਂ ਦਿੱਤਾ ਜਾਂਦਾ ਧਰਨਾ ਜਾਰੀ ਰਹੇਗਾ

ਵੀ ਓ ::-- ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹੇ ਨਾਲ ਜੁੜੀਆਂ ਕਿਸਾਨਾਂ ਦੀਆਂ ਕਈ ਸਮਸਿਆਵਾਂ ਹਨ ਜੋ ਡਿਪਟੀ ਕਮਿਸ਼ਨ ਗੁਰਦਾਸਪੁਰ ਹੱਲ ਕਰ ਸਕਦਾ ਹੈ ਪਰ ਉਹਨਾਂ ਦੀਆਂ ਸਮਸਿਆਵਾਂ ਵਲ ਧਿਆਨ ਨਹੀਂ ਦਿੱਤਾ ਜਾ ਰਿਹਾ ਉਹਨਾਂ ਨੇ ਕਿਹਾ ਕਿਸਾਨਾਂ ਦਾ ਕੀੜੀ ਸ਼ੂਗਰ ਮਿਲ ਵੱਲ ਪਿੱਛਲਾ ਬਕਾਇਆ ਖੜਾ ਹੈ ਜੋ ਆਜੇ ਤੱਕ ਜਾਰੀ ਨਹੀਂ ਕੀਤਾ ਜਾ ਰਿਹਾ ਅਤੇ ਸ਼ੂਗਰ ਮਿਲ ਪਨਿਆੜ ਦੀ ਸਮਰੱਥਾ ਵਧਾਉਣ ਦੀ ਗੱਲ ਕਹੀ ਗਈ ਸੀ ਪਰ ਅਜੇ ਤੱਕ ਕਿਸਾਨਾਂ ਕੁਛ ਨਹੀਂ ਦੱਸਿਆ ਗਿਆ ਅਤੇ ਗੁਰਦਾਸਪੁਰ ਜਿਲ੍ਹੇ ਵਿੱਚ ਨਹਿਰਾਂ ਦੀ ਸਫ਼ਾਈ ਨਹੀਂ ਕਰਵਾਈ ਗਈ ਜੇਕਰ ਹੜ੍ਹ ਦੀ ਸਥਿਤੀ ਬਣਦੀ ਹੈ ਤਾਂ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਸਕਦਾ ਹੈ ਅਤੇ ਉਹਨਾਂ ਦੀ ਮੰਗ ਹੈ ਕਿ ਖ਼ਰਾਬ ਹੋਇਆ ਫ਼ਸਲਾ ਦਾ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾਵੇ ਅਤੇ ਉਹਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ

Category

🗞
News
Be the first to comment
Add your comment

Recommended