ਸਿੱਖਾਂ ਨਾਲ ਵਧੀਕੀਆਂ ਰੋਕਣ ਲਈ ਹਰ ਸੂਬੇ ’ਚ ਵੱਸਦੇ ਸਿੱਖਾਂ ਨੂੰ ਲਾਮਬੰਦ ਹੋਣ ਦੀ ਜ਼ਰੂਰਤ | Oneindia Punjabi

  • 2 years ago
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੇਸ਼ ਅੰਦਰ ਸਿੱਖਾਂ ਨਾਲ ਵਧੀਕੀਆਂ ਰੋਕਣ ਲਈ ਹਰ ਸੂਬੇ ’ਚ ਵੱਸਦੇ ਸਿੱਖਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ ਏ । ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ’ਚ ਬਾਰਾਂਦਰੀ ਇਲਾਕੇ ਅੰਦਰ ਸੇਂਟ ਫਰਾਂਸਿਸ ਸਕੂਲ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਦਸਤਾਰ ਤੇ ਕਿਰਪਾਨ ’ਤੇ ਪਾਬੰਦੀ ਲਾਉਣ ਤੇ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਪਿੰਡ ਮਿਲਕਪੁਰ ਦੇ ਇੱਕ ਸਾਬਕਾ ਗ੍ਰੰਥੀ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਦਾ ਨੋਟਿਸ ਲੈਂਦਿਆਂ ਪ੍ਰਧਾਨ ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਅਜਿਹੇ ਵਿਤਕਰੇ ਜਾਣਬੁੱਝ ਕੇ ਕੀਤੇ ਜਾ ਰਹੇ ਨੇ ,ਜਦਕਿ ਓਥੇ ਦੀਆਂ ਸਰਕਾਰਾਂ ਦੀ ਭੂਮਿਕਾ ਵੀ ਪਾਰਦਰਸ਼ੀ ਨਹੀਂ ਏ । ਧਾਮੀ ਨੇ ਕਿਹਾ ਕਿ ਯੂਪੀ ਦੇ ਬਰੇਲੀ ’ਚ ਇਕ ਸਕੂਲ ਵੱਲੋਂ ਕਕਾਰਾਂ ’ਤੇ ਪਾਬੰਦੀ ਲਾਉਣ ਅਤੇ ਰਾਜਸਥਾਨ ’ਚ ਇੱਕ ਸਿੱਖ ਦੀ ਕੀਤੀ ਗਈ ਕੁੱਟਮਾਰ ਦੀਆਂ ਦੋਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।

#SGPC #HarjindeSinghDhammi #SIkhIssue