Skip to playerSkip to main contentSkip to footer
  • 9/7/2022
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਮੁਲਜ਼ਮ ਰਾਜਸਥਾਨ ਦੇ ਇੱਕ ਪਿੰਡ ਤੋਂ ਫੜਿਆ ਗਿਆ ਹੈ। ਉਸ ਨੇ ਮੂਸੇਵਾਲਾ ਦੇ ਪਿਤਾ ਨੂੰ ਈ-ਮੇਲ ਰਾਹੀਂ ਧਮਕੀ ਦਿੱਤੀ ਸੀ। ਸੂਤਰਾਂ ਮੁਤਾਬਕ ਇਹ ਮੁਲਜ਼ਮ ਲਾਰੈਂਸ ਗੈਂਗ ਦਾ ਗੁਰਗਾ ਹੈ। ਪੰਜਾਬ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਤੜਕੇ ਮਾਨਸਾ ਪਹੁੰਚ ਗਈ ਹੈ। ਹੁਣ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਬਲਕੌਰ ਸਿੰਘ ਨੂੰ ਮੂਸੇਵਾਲਾ ਦੀ ਈ-ਮੇਲ ‘ਤੇ ਧਮਕੀ ਦਿੱਤੀ ਗਈ ਸੀ। ਏਜੇ ਸ਼ੂਟਰ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੇ ਕਿਹਾ ਸੀ ਕਿ ਮੂਸੇਵਾਲਾ ਦੇ ਪਿਤਾ ਦੀ ਹਾਲਤ ਉਸ ਦੇ ਪੁੱਤਰ ਨਾਲੋਂ ਵੀ ਮਾੜੀ ਹੋਵੇਗੀ। ਉਸ ਨੂੰ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ‘ਤੇ ਵਾਰ-ਵਾਰ ਸਵਾਲ ਨਹੀਂ ਚੁੱਕਣੇ ਚਾਹੀਦੇ। ਮੂਸੇਵਾਲਾ ਦੇ ਪਿਤਾ ਨੇ ਇਹ ਈ-ਮੇਲ ਮਾਨਸਾ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਆਈਪੀ ਐਡਰੈੱਸ ਰਾਹੀਂ ਗੂਗਲ ਤੋਂ ਇਸ ਦੇ ਵੇਰਵੇ ਮੰਗ ਕੇ ਬਦਮਾਸ਼ ਨੂੰ ਕਾਬੂ ਕਰ ਲਿਆ।

Category

🗞
News

Recommended