ਪੰਜਾਬ ਸਰਕਾਰ ਨੂੰ World bank ਤੋਂ 150 ਮਿਲੀਅਨ ਡਾਲਰ ਕਰਜ਼ੇ ਦੀ ਮਿਲੀ ਮੰਜੂਰੀ | OneIndia Punjabi

  • 2 years ago
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਛੇ ਮਹੀਨਿਆਂ ਤੋਂ ਉੱਪਰ ਦਾ ਸਮਾਂ ਹੋ ਚੁੱਕਿਆ ਹੈ। ਇਸ ਦੌਰਾਨ ਹੁਣ ਪੰਜਾਬ ਦੀ ਬਿਹਤਰੀ ਲਈ ਪੰਜਾਬ ਸਰਕਾਰ ਵੱਲੋਂ ਵਿਸ਼ਵ ਬੈਂਕ ਤੋਂ $150 ਮਿਲੀਅਨ ਕਰਜ਼ਾ ਲਿਆ ਜਾ ਰਿਹਾ ਹੈ ਜਿਸ ਨੂੰ ਵਿਸ਼ਵ ਬੈਂਕ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਵਿਸ਼ਵ ਬੈਂਕ ਨੇ ਵਿੱਤੀ ਪ੍ਰਬੰਧਨ ਵਿੱਚ ਸੁਧਾਰ ਕਰਨ ਅਤੇ ਪੰਜਾਬ ਵਿੱਚ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ $150 ਮਿਲੀਅਨ ਕਰਜ਼ੇ ਦੀ ਮਨਜ਼ੂਰੀ ਦਿੱਤੀ ਹੈ। ਵਿਸ਼ਵ ਬੈਂਕ ਨੇ ਪੰਜਾਬ ਦੇ ਵਿੱਤੀ ਸਰੋਤਾਂ ਦਾ ਬਿਹਤਰ ਪ੍ਰਬੰਧਨ ਕਰਨ ਅਤੇ ਜਨਤਕ ਸੇਵਾਵਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਲਈ ਇਹ ਮਨਜ਼ੂਰੀ ਦਿੱਤੀ ਹੈ। #BhagwantMann #WorldBank #Punjab

Recommended