ਪਾਕਿਸਤਾਨ ਵਾਲੇ ਪਾਸੇ ਤੋਂ ਪੰਜਾਬ ਵਿੱਚ ਡਰੋਨ ਦੇਖੇ ਜਾਣ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ । ਗੁਰਦਾਸਪੁਰ 'ਚ ਐਤਵਾਰ ਰਾਤ ਨੂੰ ਸੀਮਾ ਸੁਰੱਖਿਆ ਬਲ ਦੀ ਚੱਕਰੀ ਚੌਕੀ ਨੇੜੇ ਪਾਕਿਸਤਾਨ ਦਾ ਇੱਕ ਡਰੋਨ ਦੇਖਿਆ ਗਿਆ। ਡਰੋਨ ਨੇ ਕਰੀਬ 25 ਮਿੰਟ ਤੱਕ ਹਵਾ 'ਚ ਕਈ ਚੱਕਰ ਲਗਾਏ ਅਤੇ ਬੀਐਸਐਫ ਦੇ ਜਵਾਨਾਂ ਨੇ ਇਸ 'ਤੇ ਕਈ ਰਾਉਂਡ ਫਾਇਰ ਕੀਤੇ ਇਸਦੇ ਬਾਅਦ ਡਰੋਨ ਪਾਕਿਸਤਾਨ ਵੱਲ ਵਾਪਸ ਚਲਾ ਗਿਆ । ਪਾਕਿਸਤਾਨ ਤੋਂ ਆਏ ਡਰੋਨ ਦੇ ਦੇਖੇ ਜਾਣ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਦੀ ਟੀਮ ਵੱਲੋਂ ਤਲਾਸ਼ੀ ਮੁਹਿੰਮ ਵੀ ਚਲਾਈ ਗਈ। ਇਸਦੇ ਨਾਲ ਹੀ ਬੀਐਸਐਫ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਸੀ ਕਿ ਪਾਕਿਸਤਾਨ ਤੋਂ ਆਉਣ ਵਾਲੇ ਇਨ੍ਹਾਂ ਡਰੋਨਾਂ ਨੂੰ ਜ਼ਿਆਦਾਤਰ ਨਸ਼ੀਲੇ ਪਦਾਰਥ, ਹਥਿਆਰ, ਵਿਸਫੋਟਕ ਅਤੇ ਗੋਲਾ ਬਾਰੂਦ ਪਹੁੰਚਾਉਣ ਲਈ ਵਰਤਿਆ ਜਾਂਦਾ ਹੈ ।
Category
🗞
News