ਚਾਰੇ ਪਾਸੇ ਹੋ ਗਏ ਚਰਚੇ, ਨਿਰਮਲ ਰਿਸ਼ੀ ਛਾ ਗਈ! ਐਮੀ ਵਿਰਕ ਤੋਂ ਨਿਮਰਤ ਖਹਿਰਾ ਤੱਕ ਨੇ ਪੰਜਾਬੀ ਅਦਾਕਾਰਾ ਲਈ ਪਾਈ ਪੋਸਟ!|

  • 4 months ago
ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ ਨਿਰਮਲ ਰਿਸ਼ੀ ਨੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਨੂੰ ਅੱਜ ਦੇ ਦਿਨ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ। ਇਹ ਐਵਾਰਡ ਉਨ੍ਹਾਂ ਨੂੰ ਪੰਜਾਬੀ ਸਿਨੇਮਾ 'ਚ ਦਿੱਤੇ ਵਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। ਇਸ ਮੌਕੇ 'ਤੇ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਨਿਰਮਲ ਰਿਸ਼ੀ ਨੂੰ ਵਧਾਈਆਂ ਦਿੱਤੀਆਂ ਹਨ।ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਵੀਰਵਾਰ ਨੂੰ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸਾਲ 110 ਸ਼ਖਸੀਅਤਾਂ ਨੂੰ ਪਦਮਸ਼੍ਰੀ ਦਿੱਤਾ ਜਾਵੇਗਾ। ਪੰਜਾਬ ਦੇ ਨਿਰਮਲ ਰਿਸ਼ੀ ਅਤੇ ਪ੍ਰਾਣ ਸੱਭਰਵਾਲ ਨੂੰ ਕਲਾ ਦੇ ਖੇਤਰ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।ਨਿਰਮਲ ਰਿਸ਼ੀ ਪੰਜਾਬੀ ਫਿਲਮ ਅਤੇ ਟੈਲੀਵਿਜ਼ਨ ਅਦਾਕਾਰਾ ਹੈ। ਉਨ੍ਹਾਂ ਨੂੰ ਉਨ੍ਹਾਂ ਦੀ ਪਹਿਲੀ ਫਿਲਮ ਲੌਂਗ ਦਾ ਲਿਸ਼ਕਾਰਾ (1983) ਵਿੱਚ ਗੁਲਾਬੋ ਮਾਸੀ ਦੀ ਭੂਮਿਕਾ ਲਈ ਸਭ ਤੋਂ ਵੱਧ ਯਾਦ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਨਿਰਮਲ ਰਿਸ਼ੀ ਨੇ 60 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ ਹੈ।
.
All around the discussion, Nirmal Rishi fell! From Amy Virk to Nimrat Khaira posted for Punjabi actress!
.
.
.
#PadmaAwards2024 #nirmalrishi #padmashriaward

Recommended