ਕਿਸਾਨਾਂ ਦੇ ਕਾਫ਼ਲੇ ਦਾ ਖੌਫ਼! ਅੰਦੋਲਨ ਨੂੰ ਰੋਕਣ ਲਈ ਸਰਕਾਰ ਹੋਈ ਸਖ਼ਤ! |OneIndia Punjabi

  • 4 months ago
ਕਿਸਾਨ ਆਗੂਆਂ ਅਤੇ ਕੇਂਦਰ ਵਿਚਾਲੇ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਸਮੇਤ ਕਈ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕਰ ਚੁੱਕੇ ਕਿਸਾਨ ਅੱਜ ਹਜ਼ਾਰਾਂ ਟਰੈਕਟਰ-ਟਰਾਲੀਆਂ ਨਾਲ ਦਿੱਲੀ ਵੱਲ ਵਧਣਗੇ। ਕੁੰਡਲੀ-ਸਿੰਘੂ ਬਾਰਡਰ ’ਤੇ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਾਰਡਰ ’ਤੇ 6 ਲੇਅਰਡ ਸੁਰੱਖਿਆ ਕੀਤੀ ਗਈ ਹੈ। ਪੈਰਾ-ਮਿਲਟਰੀ ਫੋਰਸ ਦੀਆਂ 3 ਕੰਪਨੀਆਂ, ਪੁਲਸ ਦੀਆਂ 9 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। 2000 ਤੋਂ ਵੱਧ ਜਵਾਨ ਤਾਇਨਾਤ ਕੀਤੇ ਗਏ ਹਨ। 1 ਡੀ. ਸੀ. ਪੀ ਅਤੇ 3 ਐੱਸ. ਪੀ. ਪੀ. ਵੀ ਕਮਾਨ ਸੰਭਾਲਣਗੇ।6 ਲੇਅਰ ਸੁਰੱਖਿਆ ਲਈ ਪੱਥਰ, ਲੋਹੇ ਦੇ ਬੈਰੀਕੇਡ, ਕੰਡਿਆਲੀਆਂ ਤਾਰਾਂ, ਕੰਟੇਨਰ ਸੀਮਿੰਟ ਦੀ ਕੰਧ ਖੜ੍ਹੀ ਕੀਤੀ ਜਾ ਰਹੀ ਹੈ। ਮੰਗਲਵਾਰ ਸਵੇਰ ਤੱਕ ਦਿੱਲੀ ’ਚ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ।
.
Fear of the caravan of farmers! The government was tough to stop the movement!
.
.
.
#farmersprotest #kisanandolan #delhiprotest
~PR.182~

Recommended