Skip to playerSkip to main content
  • 9 months ago
ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਲੋਹੜੀ ਦੇ ਤਿਉਹਾਰ ਉੱਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਵੱਲੋਂ ਇਕੱਠੇ ਹੋਕੇ ਲੋਹੜੀ ਮਨਾਈ ਗਈ। ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੀ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਡੀਸੀ ਸੋਨਾ ਥਿੰਦ ਨੇ ਕਿਹਾ ਕਿ ਲੋਹੜੀ ਪੰਜਾਬ ਦੇ ਅਮੀਰ ਵਿਰਸੇ ਦਾ ਇੱਕ ਪੁਰਾਤਨ ਅਤੇ ਮਹੱਤਵਪੂਰਨ ਤਿਉਹਾਰ ਹੈ। ਇਹ ਤਿਉਹਾਰ ਆਪਸੀ ਭਾਈਚਾਰਕ ਸਾਂਝ ਮਜਬੂਤ ਕਰਦਾ ਹੈ। ਸਾਨੂੰ ਲੋਹੜੀ ਨੂੰ ਆਪਸ ਵਿੱਚ ਮਿਲ ਜੁਲ ਕੇ ਮਨਾਉਣਾ ਚਾਹੀਦਾ ਹੈ। ਉਹਨਾਂ ਨੇ ਲੋਹੜੀ ਦੇ ਤਿਉਹਾਰ ਦੀਆਂ ਸ਼ੁਭ ਕਾਮਨਾਵਾਂ ਭੇਂਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਜ਼ਿਲ੍ਹੇ ਦੇ ਲੋਕ ਹੋਰ ਵੀ ਤਰੱਕੀਆਂ ਕਰਨ ਅਤੇ ਖੁਸ਼ਹਾਲੀਆਂ ਮਾਣਦੇ ਰਹਿਣ ਨਾਲ ਹੀ ਜ਼ਿਲ੍ਹੇ ਵਿੱਚ  ਸ਼ਾਂਤੀ ਬਰਕਰਾਰ ਰਹੇ। 

 

Category

🗞
News
Be the first to comment
Add your comment

Recommended