Skip to playerSkip to main content
  • 5 months ago
ਬਠਿੰਡਾ: ਦਿਨ ਚੜਦੇ ਬਠਿੰਡਾ ਦੇ ਥਾਣਾ ਸੰਗਤ ਅਧੀਨ ਆਉਂਦੇ ਪਿੰਡ ਪੱਕਾ ਕਲਾਂ ਵਿਖੇ ਘਰੇਲੂ ਕਲੇਸ਼ ਦੇ ਚੱਲਦੇ ਪਤੀ ਨੇ ਪਤਨੀ ਨੂੰ ਤਿੰਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਦਾ ਪਤਾ ਚੱਲਦਾ ਹੀ ਥਾਣਾ ਸੰਗਤ ਦੀ ਪੁਲਿਸ ਮੌਕੇ 'ਤੇ ਪਹੁੰਚੀ ਜਿਨਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਜਾਇਆ ਗਿਆ। ਡੀਐੱਸਪੀ ਦਿਹਾਤੀ ਬਠਿੰਡਾ ਹਰਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਵੇਰ ਸਮੇਂ ਪੱਕਾ ਕਲਾਂ ਦੇ ਰਹਿਣ ਵਾਲੇ ਜਗਸੀਰ ਸਿੰਘ ਵੱਲੋਂ ਘਰੇਲੂ ਕਲੇਸ਼ ਚੱਲਦਿਆਂ ਆਪਣੀ ਪਤਨੀ ਜਸਪ੍ਰੀਤ ਕੌਰ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਕਤਲ ਕਰਨ ਉਪਰੰਤ ਜਗਸੀਰ ਸਿੰਘ ਘਟਨਾ ਸਥਾਨ ਤੋਂ ਫਰਾਰ ਹੋ ਗਿਆ। ਜਸਪ੍ਰੀਤ ਕੌਰ ਨੂੰ ਜਦੋਂ ਇਲਾਜ ਲਈ ਬਠਿੰਡਾ ਦੇ ਏਮਸ ਹਸਪਤਾਲ ਲਿਆਂਦਾ ਜਾ ਰਿਹਾ ਸੀ ਤਾਂ ਉਸਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਜਗਸੀਰ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।

Category

🗞
News
Be the first to comment
Add your comment

Recommended