Skip to playerSkip to main content
  • 2 days ago
ਸ੍ਰੀ ਫ਼ਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਨੈਸ਼ਨਲ ਹਾਈਵੇ 'ਤੇ ਹੋਏ ਸੜਕ ਹਾਦਸੇ ਵਿਚ ਖੰਨਾ ਨਿਵਾਸੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਭਿਸ਼ੇਕ ਵਿਜ਼ ਨਿਵਾਸੀ ਖੰਨਾ ਦੇ ਰੂਪ ਵਿਚ ਹੋਈ ਹੈ। ਇਹ ਹਾਦਸਾ ਟਰੱਕ ਨਾਲ ਟਕਰਾਉਣ ਕਾਰਣ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ਼ ਕਰ ਮ੍ਰਿਤਕ ਦਾ ਪੋਸਟਾਰਟਮ ਕਰਵਾ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ। ਇਸ ਸਬੰਧੀ ਐਸਆਈ ਧਰਮਪਾਲ ਨੇ ਦੱਸਿਆ ਕਿ ਗੱਡੀ ਦੇ ਡਰਾਈਵਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਅਤੇ ਖੰਨਾ ਨਿਵਾਸੀ ਅਭਿਸ਼ੇਕ ਵਿਜ਼ ਫਾਰਚੂਨਰ ਕਾਰ ਵਿਚ ਆਪਣੇ ਦੋਸਤ ਨੂੰ ਦਿੱਲੀ ਏਅਰਪੋਰਟ 'ਤੇ ਛੱਡ ਕੇ ਘਰ ਵਾਪਿਸ ਪਰਤ ਰਹੇ ਸੀ ਤਾਂ ਉਨ੍ਹਾਂ ਦੇ ਅੱਗੇ ਜਾ ਰਹੇ ਟਰੱਕ ਦੇ ਡਰਾਈਵਰ ਨੇ ਅਚਾਨਕ ਗੱਡੀ ਦੀਆਂ ਬਰੇਕਾਂ ਮਾਰ ਦਿੱਤੀਆਂ। ਇਸ ਕਾਰਣ ਸਾਡੀ ਗੱਡੀ ਟਰੱਕ ਦੇ ਪਿੱਛੇ ਜਾ ਵਜੀ ਅਤੇ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿਚ ਕਾਰ ਦਾ ਡਰਾਈਵਰ ਗੁਰਵਿੰਦਰ ਸਿੰਘ ਨੂੰ ਕੁਝ ਸ਼ੱਟਾਂ ਲੱਗੀਆਂ, ਜਦੋਂਕਿ ਅਭਿਸ਼ੇਕ ਵਿਜ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਥੋਂ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

Category

🗞
News
Be the first to comment
Add your comment

Recommended