ਕਪੂਰਥਲਾ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ 'ਤੇ ਆਧਾਰਿਤ “ਲਾਈਟ ਐਂਡ ਸਾਊਂਡ “ ਸ਼ੋਅ 'ਹਿੰਦ ਦੀ ਚਾਦਰ' ਨੇ ਗੁਰੂ ਨਾਨਕ ਸਟੇਡੀਅਮ ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਜੁੜੀ ਸੰਗਤ ਨੂੰ ਭਾਵੁਕ ਕਰ ਦਿੱਤਾ। 45 ਮਿੰਟ ਦੇ ਇਸ ਸ਼ੋਅ 'ਚ 'ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਇਆ ਗਿਆ ਜਿਸ ਨੂੰ ਸੰਗਤ ਨੇ ਪੂਰੀ ਇਕਾਗਰਤਾ ਨਾਲ ਵੇਖਿਆ । 'ਹਿੰਦ ਦੀ ਚਾਦਰ' ਸ਼ੋਅ ਵਿੱਚ 350 ਸਾਲ ਪਹਿਲਾਂ ਗੁਰੂ ਸਾਹਿਬ ਵੱਲੋਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ।
Transcript
00:00foreign
00:17is
00:30oh
00:34Oh
00:39ah
00:53ah
Comments