Skip to playerSkip to main content
  • 3 hours ago
ਅੰਮ੍ਰਿਤਸਰ: ਸੱਚੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਹੱਦ ਸ਼ਾਨਦਾਰ, ਅਲੌਕਿਕ ਅਤੇ ਮਨਮੋਹਕ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਪਵਿੱਤਰ ਮੌਕੇ 'ਤੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਪਣੀ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ। ਪ੍ਰਕਾਸ਼ ਪੁਰਬ ਦੇ ਇਸ ਵਿਸ਼ੇਸ਼ ਮੌਕੇ 'ਤੇ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਪਰਿਸਰ ਰੌਸ਼ਨੀਆਂ ਅਤੇ ਮਨਮੋਹਕ ਦੀਪਮਾਲਾ ਨਾਲ ਜਗਮਗਾ ਉੱਠਿਆ। ਇਸ ਵਾਰ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਸਜਾਵਟ ਅਤੇ ਡਿਜੀਟਲ ਆਤਿਸ਼ਬਾਜ਼ੀ ਇੰਨੀ ਵਿਲੱਖਣ ਅਤੇ ਸ਼ਾਨਦਾਰ ਸੀ ਕਿ ਉੱਥੇ ਮੌਜੂਦ ਹਰ ਸ਼ਰਧਾਲੂ ਇਸ ਅਦਭੁੱਤ ਨਜ਼ਾਰੇ ਨੂੰ ਦੇਖ ਕੇ ਮੰਤਰਮੁਗਧ ਹੋ ਗਿਆ।

Category

🗞
News
Transcript
00:10This video is brought to you by R.I.P.
00:34So, let's go.

Recommended